Breaking News
Smart Media Dashmesh Mohali Walk Smart Media Insurance Point Hardev Singh Ubha

ਤ੍ਰਿਣਮੂਲ ਕਾਂਗਰਸ ਦੇ ਤਿੰਨ ਸਾਬਕਾ ਸੰਸਦ ਮੈਂਬਰ ਭਾਜਪਾ ‘ਚ ਹੋਏ ਸ਼ਾਮਲ

ਕੋਲਕਾਤਾ, 9 ਜੁਲਾਈ 2026, ਪੰਜਾਬੀ ਦੁਨੀਆ ਬਿਊਰੋ:

ਤ੍ਰਿਣਮੂਲ ਕਾਂਗਰਸ ਪਾਰਟੀ ਦੀ ਸੁਪਰੀਮੋ ਮਮਤਾ ਬੈਨਰਜੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਤਿੰਨ ਸਾਬਕਾ ਰਾਜ ਸਭਾ ਸੰਸਦ ਮੈਂਬਰ ਸੁਸ਼ਮਿਤਾ ਦੇਵ, ਸੁਖੇਂਦੂ ਸੇਖਰ ਰੇਅ ਅਤੇ ਪ੍ਰਕਾਸ਼ ਚਿਕ ਬਰਾਇਕ ਅੱਜ ਵੀਰਵਾਰ ਨੂੰ ਕੋਲਕਾਤਾ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਦੀ ਐਂਟਰੀ 24 ਜੁਲਾਈ ਨੂੰ ਹੋਣ ਵਾਲੀਆਂ ਤਿੰਨ ਰਾਜ ਸਭਾ ਸੀਟਾਂ ਲਈ ਉਪ ਚੋਣਾਂ ਤੋਂ ਪਹਿਲਾਂ ਹੋਈ ਹੈ।

ਸੂਬਾ ਭਾਜਪਾ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਪਾਰਟੀ ਦਫ਼ਤਰ ਵਿਖੇ ਤਿੰਨ ਸਾਬਕਾ ਸੰਸਦ ਮੈਂਬਰਾਂ ਨੂੰ ਭਾਜਪਾ ਦੇ ਝੰਡੇ ਸੌਂਪ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਦੱਸਣਯੋਗ ਹੈ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਦੀ ਹਾਰ ਤੋਂ ਬਾਅਦ, ਪਾਰਟੀ ਚੇਅਰਪਰਸਨ ਮਮਤਾ ਬੈਨਰਜੀ ਦੁਆਰਾ ਨਾਮਜ਼ਦ ਕੀਤੇ ਗਏ ਤਿੰਨ ਰਾਜ ਸਭਾ ਸੰਸਦ ਮੈਂਬਰਾਂ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ।

Leave a Reply

Your email address will not be published. Required fields are marked *