Breaking News
Smart Media Dashmesh GS Electricals Smart Media Insurance Point Tav Prasad

ਜਿਨਸੀ ਸ਼ੋਸ਼ਣ ਮਾਮਲੇ ‘ਚ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ 10 ਸਾਲ ਦੀ ਕੈਦ

ਨਵੀਂ ਦਿੱਲੀ, 6 ਅਗਸਤ, ਪੰਜਾਬੀ ਦੁਨੀਆ ਬਿਊਰੋ:

ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ 2013 ਵਿੱਚ ਆਪਣੀ ਇੱਕ ਜੂਨੀਅਰ ਸਹਿਕਰਮੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ।

ਇਹ ਸਜ਼ਾ ਉਸ ਵੇਲੇ ਸੁਣਾਈ ਗਈ ਜਦੋਂ ਹਾਈ ਕੋਰਟ ਨੇ ਗੋਆ ਦੀ ਟਰਾਇਲ ਅਦਾਲਤ ਵੱਲੋਂ 2021 ਵਿੱਚ ਦਿੱਤੇ ਗਏ ਬਰੀ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਅਤੇ ਨਵੰਬਰ 2013 ਵਿੱਚ ਗੋਆ ਵਿੱਚ ਹੋਏ ਤਹਿਲਕਾ ਥਿੰਕਫੈਸਟ ਦੌਰਾਨ ਇੱਕ ਹੋਟਲ ਦੀ ਲਿਫ਼ਟ ਵਿੱਚ ਮਹਿਲਾ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਸਾਬਤ ਮੰਨਿਆ।

ਅਦਾਲਤ ਦੀ ਸੁਣਵਾਈ ਦੌਰਾਨ ਤੇਜਪਾਲ ਨੇ ਆਪਣੀ ਉਮਰ ਅਤੇ ਪਰਿਵਾਰਕ ਹਾਲਾਤਾਂ ਦਾ ਹਵਾਲਾ ਦਿੰਦਿਆਂ ਉਹਨਾਂ ਨਾਲ ਨਰਮੀ ਵਰਤਣ ਦੀ ਅਪੀਲ ਕੀਤੀ।

ਦੋਸ਼ੀ ਕਰਾਰ ਹੋਣ ਤੋਂ ਬਾਅਦ ਅਦਾਲਤ ਦੇ ਬਾਹਰ ਤੇਜਪਾਲ ਨੇ ਆਪਣੀ ਬੇਗੁਨਾਹੀ ਦਾ ਦਾਅਵਾ ਕਰਦਿਆਂ ਕਿਹਾ ਕਿ ਉਹ ਇਸ ਫ਼ੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇਣਗੇ। ਉਨ੍ਹਾਂ ਕਿਹਾ, “ਇਹ ਮੇਰੇ ਖ਼ਿਲਾਫ਼ ਗਲਤ ਮਾਮਲਾ ਹੈ। ਅਸੀਂ ਕਾਨੂੰਨੀ ਲੜਾਈ ਜਾਰੀ ਰੱਖਾਂਗੇ ਅਤੇ ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ।”

Leave a Reply

Your email address will not be published. Required fields are marked *