Breaking News
Smart Media Dashmesh Insurance Point

ਸੋਨੇ ਦੀ ਬੇਲੋੜੀ ਖਰੀਦ ਤੇ ਵਿਦੇਸ਼ੀ ਸੈਰ-ਸਪਾਟੇ ਤੋਂ ਬਚੋ: PM ਮੋਦੀ

ਕਿਹਾ, ਦੇਸ਼ ਨੇ 7.8 ਫੀਸਦੀ ਆਰਥਿਕ ਵਿਕਾਸ ਦਰ ਹਾਸਲ ਕੀਤੀ

ਨਵੀਂ ਦਿੱਲੀ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਵਾਸੀਆਂ ਨੂੰ ਸਵਦੇਸ਼ੀ ਅਤੇ ਆਤਮਨਿਰਭਰਤਾ ਨੂੰ ਵਧਾਵਾ ਦੇਣ ਦੀ ਅਪੀਲ ਕਰਦਿਆਂ ਬੇਲੋੜੇ ਵਿਦੇਸ਼ੀ ਖਰਚਿਆਂ ਤੋਂ ਬਚਣ ਦਾ ਸੱਦਾ ਦਿੱਤਾ। ਭਾਰਤ ਦੀ ਅਰਥਵਿਵਸਥਾ ਵੱਲੋਂ 7.8 ਫੀਸਦੀ ਵਿਕਾਸ ਦਰ ਦਰਜ ਕੀਤੇ ਜਾਣ ’ਤੇ ਦੇਸ਼ ਨੂੰ ਵਧਾਈ ਦਿੰਦਿਆਂ ਮੋਦੀ ਨੇ ਕਿਹਾ ਕਿ ਵਿਕਾਸ ਦੀ ਇਸ ਰਫ਼ਤਾਰ ਨੂੰ ਕਾਇਮ ਰੱਖਣ ਲਈ ਦੇਸ਼ ਵਾਸੀਆਂ ਦੀ ਭੂਮਿਕਾ ਵੀ ਮਹੱਤਵਪੂਰਨ ਹੈ।

ਸੈਲਫੀ-ਸਟਾਈਲ ਵੀਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਵਿਦੇਸ਼ ਯਾਤਰਾ ਸਿਰਫ਼ ਮਨੋਰੰਜਨ ਲਈ ਹੈ ਤਾਂ ਇਸ ਨੂੰ ਟਾਲਿਆ ਜਾ ਸਕਦਾ ਹੈ। ਉਨ੍ਹਾਂ ਨੇ ਵਿਦੇਸ਼ਾਂ ਵਿੱਚ ਵਿਆਹ ਕਰਨ ਅਤੇ ਲੋੜ ਨਾ ਹੋਣ ’ਤੇ ਸੋਨਾ ਖਰੀਦਣ ਤੋਂ ਵੀ ਪਰਹੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਵਦੇਸ਼ੀ ਵਸਤੂਆਂ ਦੀ ਵਰਤੋਂ ਅਤੇ ਆਤਮਨਿਰਭਰਤਾ ’ਤੇ ਜਿੰਨਾ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ, ਦੇਸ਼ ਓਨਾ ਹੀ ਮਜ਼ਬੂਤ ਹੋਵੇਗਾ।

ਮੋਦੀ ਨੇ ਕਿਹਾ ਕਿ ਦੁਨੀਆ ਇਸ ਸਮੇਂ ਜੰਗਾਂ, ਸੰਕਟਾਂ ਅਤੇ ਸਪਲਾਈ ਚੇਨ ਵਿੱਚ ਰੁਕਾਵਟਾਂ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਦੇ ਬਾਵਜੂਦ ਭਾਰਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਦੇਸ਼ ਨੇ 7.8 ਫੀਸਦੀ ਆਰਥਿਕ ਵਿਕਾਸ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਨੂੰ ਇਸ ਗਤੀ ਨੂੰ ਬਣਾਈ ਰੱਖਦਿਆਂ ਆਤਮਨਿਰਭਰਤਾ ਦੇ ਰਾਹ ’ਤੇ ਅੱਗੇ ਵਧਣਾ ਹੋਵੇਗਾ, ਤਾਂ ਜੋ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ ਨੌਜਵਾਨ ਪੀੜ੍ਹੀ ਨੂੰ ਇੱਕ ਵਿਕਸਿਤ ਭਾਰਤ ਸੌਂਪਿਆ ਜਾ ਸਕੇ।

Leave a Reply

Your email address will not be published. Required fields are marked *