Breaking News
Smart Media Dashmesh Insurance Point

ਪਹਿਲੇ ਟੀ-20 ‘ਚ ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ; ਅਭਿਸ਼ੇਕ ਦਾ ਤੂਫਾਨੀ ਅਰਧ-ਸੈਂਕੜਾ

ਨਵੀਂ ਦਿੱਲੀ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਕ੍ਰਿਕਟ ਟੀਮ ਨੇ ਲੜੀ ਦੇ ਪਹਿਲੇ ਟੀ-20 ਮੈਚ ਵਿੱਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਕਰਾਰੀ ਹਾਰ ਦੇ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਹਾਸਲ ਕਰ ਲਈ ਹੈ। ਇਸ ਜਿੱਤ ਦੇ ਅਸਲ ਰਹੇ ਪੰਜਾਬ ਦੇ ਖੱਬੇ ਹੱਥ ਦੇ ਤੂਫਾਨੀ ਬੱਲੇਬਾਜ਼ ਅਭਿਸ਼ੇਕ ਸ਼ਰਮਾ, ਜਿਨ੍ਹਾਂ ਨੇ ਮਹਿਜ਼ 32 ਗੇਂਦਾਂ ਵਿੱਚ 82 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।

ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 156 ਦੌੜਾਂ ਬਣਾਈਆਂ। ਭਾਰਤ ਵੱਲੋਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ।

157 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੂੰ ਅਭਿਸ਼ੇਕ ਸ਼ਰਮਾ ਨੇ ਧਮਾਕੇਦਾਰ ਸ਼ੁਰੂਆਤ ਦਵਾਈ। ਉਨ੍ਹਾਂ ਨੇ ਆਪਣੀ ਪਾਰੀ ਦੌਰਾਨ 7 ਚੌਕੇ ਅਤੇ 7 ਸ਼ਾਨਦਾਰ ਛੱਕੇ ਜੜੇ। ਅਭਿਸ਼ੇਕ ਨੇ ਮਹਿਜ਼ 22 ਗੇਂਦਾਂ ਵਿੱਚ ਆਪਣਾ ਅਰਧ-ਸੈਂਕੜਾ ਪੂਰਾ ਕੀਤਾ ਅਤੇ ਅਫਗਾਨਿਸਤਾਨੀ ਗੇਂਦਬਾਜ਼ਾਂ ਦੀਆਂ ਧੱਜੀਆਂ ਉਡਾ ਦਿੱਤੀਆਂ। ਈਸ਼ਾਨ ਕਿਸ਼ਨ ਨੇ ਵੀ 42 ਦੌੜਾਂ ਦਾ ਯੋਗਦਾਨ ਦਿੱਤਾ।

ਭਾਰਤ ਨੇ ਇਹ ਟੀਚਾ ਮਹਿਜ਼ 13.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਆਸਾਨੀ ਨਾਲ ਹਾਸਲ ਕਰ ਲਿਆ। ਧਮਾਕੇਦਾਰ ਬੱਲੇਬਾਜ਼ੀ ਲਈ ਅਭਿਸ਼ੇਕ ਸ਼ਰਮਾ ਨੂੰ ‘ਮੈਨ ਆਫ਼ ਦ ਮੈਚ’ ਚੁਣਿਆ ਗਿਆ।

Leave a Reply

Your email address will not be published. Required fields are marked *