
ਨਿਊਯਾਰਕ ਸਿਟੀ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦਾਅਵਾ ਕੀਤਾ ਹੈ ਕਿ ਰੂਸ ਯੂਕਰੇਨ ਖ਼ਿਲਾਫ਼ ਜੰਗ ਵਿੱਚ 47 ਦੇਸ਼ਾਂ ਦੇ ਨਾਗਰਿਕਾਂ ਦੀ ਵਰਤੋਂ ਕਰ ਰਿਹਾ ਹੈ। ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਭਾਰਤ ਸਮੇਤ ਕਈ ਦੇਸ਼ਾਂ ਦੇ ਨਾਗਰਿਕਾਂ ਦੇ ਰੂਸ ਵੱਲੋਂ ਜੰਗ ਵਿੱਚ ਸ਼ਾਮਲ ਹੋਣ ਦਾ ਜ਼ਿਕਰ ਕੀਤਾ।
ਜ਼ੇਲੇਂਸਕੀ ਨੇ ਕਿਹਾ ਕਿ ਰੂਸ ਜੰਗ ਲਈ ਘਾਨਾ, ਨੇਪਾਲ, ਭਾਰਤ, ਯਮਨ, ਕੀਨੀਆ, ਜ਼ਿੰਬਾਬਵੇ, ਕਿਊਬਾ, ਬੇਲਾਰੂਸ, ਸੁਡਾਨ ਅਤੇ ਦੱਖਣੀ ਅਫਰੀਕਾ ਸਮੇਤ 47 ਦੇਸ਼ਾਂ ਦੇ ਨਾਗਰਿਕਾਂ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਦੇਸ਼ਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜੰਗ ਦੇ ਹੋਰ ਮੋਰਚਿਆਂ ’ਤੇ ਜਾਣ ਤੋਂ ਰੋਕਣ।
ਜ਼ੇਲੇਂਸਕੀ ਨੇ ਕਿਹਾ, “ਪੁਤਿਨ ਨੂੰ ਤੁਹਾਨੂੰ ਇਸ ਜੰਗ ਵਿੱਚ ਨਾ ਘਸੀਟਣ ਦਿਓ।” ਉਨ੍ਹਾਂ ਦਾ ਇਹ ਬਿਆਨ ਰੂਸ-ਯੂਕਰੇਨ ਜੰਗ ਵਿੱਚ ਵਿਦੇਸ਼ੀ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਲੈ ਕੇ ਸਾਹਮਣੇ ਆਇਆ ਹੈ।