
ਨਵੀਂ ਦਿੱਲੀ, 15 ਮਈ, ਪੰਜਾਬੀ ਦੁਨੀਆ ਬਿਊਰੋ:
ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਿਹਾਂਤ ਹੋ ਗਿਆ। ਇਕ ਨਿਊਜ਼ ਏਜੰਸੀ ਮੁਤਾਬਕ ਉਨ੍ਹਾਂ ਨੇ ਸਵੇਰੇ 9.28 ‘ਤੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ‘ਵੈਂਟੀਲੇਟਰ’ ‘ਤੇ ਸੀ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ ‘ਚ ਇਲਾਜ ਚੱਲ ਰਿਹਾ ਸੀ। ਉਹ ਨਿਮੋਨੀਆ ਦੇ ਨਾਲ-ਨਾਲ ਸੇਪਸਿਸ ਤੋਂ ਵੀ ਪੀੜਤ ਸੀ।