Breaking News
Smart Media Dashmesh Insurance Point

ਕੇਂਦਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫਾ; ਮਹਿੰਗਾਈ ਭੱਤੇ ‘ਚ 3 ਫ਼ੀਸਦੀ ਵਾਧਾ

ਨਵੀਂ ਦਿੱਲੀ, 28 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਮੰਡਲ ਨੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵਾਧਾ 1 ਜੁਲਾਈ 2026 ਤੋਂ ਲਾਗੂ ਹੋਵੇਗਾ।

ਇਸ ਫ਼ੈਸਲੇ ਨਾਲ ਲਗਭਗ 48.54 ਲੱਖ ਕੇਂਦਰੀ ਮੁਲਾਜ਼ਮਾਂ ਅਤੇ 68.71 ਲੱਖ ਤੋਂ ਵੱਧ ਪੈਨਸ਼ਨਰਾਂ ਸਮੇਤ ਕੁੱਲ 1.16 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਫ਼ਾਇਦਾ ਹੋਵੇਗਾ। ਵਾਧੇ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਦਰ ਮੂਲ ਤਨਖਾਹ ਜਾਂ ਪੈਨਸ਼ਨ ਦੇ 60 ਫ਼ੀਸਦੀ ਤੋਂ ਵਧ ਕੇ 63 ਫ਼ੀਸਦੀ ਹੋ ਜਾਵੇਗੀ। ਜੁਲਾਈ ਤੋਂ ਅਕਤੂਬਰ 2026 ਤੱਕ ਦੇ ਚਾਰ ਮਹੀਨਿਆਂ ਦਾ ਬਕਾਇਆ ਵੀ ਮਿਲਣ ਦੀ ਉਮੀਦ ਹੈ, ਜਿਸ ਨਾਲ ਮੁਲਾਜ਼ਮਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਜ਼ਿਕਰਯੋਗ ਹੈ ਕਿ ਸਰਕਾਰ ਸਾਲ ਵਿੱਚ ਦੋ ਵਾਰ ਮਹਿੰਗਾਈ ਦੇ ਅੰਕੜਿਆਂ ਦੇ ਆਧਾਰ ’ਤੇ ਡੀਏ ਦੀ ਸਮੀਖਿਆ ਕਰਦੀ ਹੈ। ਇਸ ਕਦਮ ਨਾਲ ਵਧਦੀ ਮਹਿੰਗਾਈ ਦੇ ਦੌਰ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਮਿਲੇਗੀ।

Leave a Reply

Your email address will not be published. Required fields are marked *