Breaking News
Smart Media Dashmesh Mohali Walk Smart Media Insurance Point Hardev Singh Ubha

ਰੂਸ : 4 ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਨਦੀ ‘ਚ ਡੁੱਬ ਕੇ ਹੋਈ ਮੌਤ

ਮਾਸਕੋ, 7 ਜੂਨ, ਪੰਜਾਬੀ ਦੁਨੀਆ ਬਿਊਰੋ :

ਰੂਸ ਦੇ ਸੇਂਟ ਪੀਟਰਸਬਰਗ ਨੇੜੇ ਨਦੀ ‘ਚ 4 ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਡੁੱਬ ਕੇ ਮੌਤ ਹੋ ਜਾਣ ਦੀ ਖ਼ਬਰ ਹੈ। ਇਹ ਚਾਰੇ ਵਿਦਿਆਰਥੀ ਜਿਨ੍ਹਾਂ ਵਿਚ ਦੋ ਲੜਕੇ ਅਤੇ ਦੋ ਲੜਕੀਆਂ ਸ਼ਾਮਲ ਸਨ, ਦੀ ਉਮਰ ਕਰੀਬ 18-20 ਸਾਲ ਦੇ ਦਰਮਿਆਨ ਸੀ, ਇਥੋਂ ਦੇ ਵੇਲੀਕੀ ਨੋਵਗੋਰੋਡ ਸ਼ਹਿਰ ਦੇ ਨਜ਼ਦੀਕੀ ਨੋਵਗੋਰੋਡ ਸਟੇਟ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਨ।

ਸਥਾਨਕ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇੱਕ ਭਾਰਤੀ ਵਿਦਿਆਰਥਣ, ਜੋ ਵੋਲਖੋਵ ਨਦੀ ਦੇ ਕਿਨਾਰੇ ਤੋਂ ਬਾਹਰ ਨਿਕਲ ਰਹੀ ਸੀ ਅਚਾਨਕ ਤਿਲਕ ਗਈ ਅਤੇ ਉਸਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਤਿੰਨ ਹੋਰ ਸਾਥੀ ਵੀ ਨਦੀ ਵਿੱਚ ਡੁੱਬ ਗਏ। ਇੱਕ ਤੀਜੇ ਲੜਕੇ ਨੂੰ ਸਥਾਨਕ ਲੋਕਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ। ਜਿਹੜੇ ਵਿਦਿਆਰਥੀ ਦੀ ਜਾਨ ਬਚ ਗਈ ਹੈ, ਉਸ ਨੂੰ ਵੀ ਸਹੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਘਟਨਾ ਤੋਂ ਬਾਅਦ ਨੋਵਗੋਰੋਡ ਸਟੇਟ ਯੂਨੀਵਰਸਿਟੀ ਨੇ ਆਪਣੇ ਐਕਸ ਪੋਸਟ ਰਾਹੀਂ “ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।”

ਕੌਂਸਲੇਟ ਜਨਰਲ ਨੇ ਕਿਹਾ ਕਿ ਉਹ ਵੇਲੀਕੀ ਨੋਵਗੋਰੋਡ ਦੇ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਮ੍ਰਿਤਕ ਦੇਹਾਂ ਨੂੰ ਜਲਦੀ ਤੋਂ ਜਲਦੀ ਰਿਸ਼ਤੇਦਾਰਾਂ ਨੂੰ ਭੇਜਣ ਉਤੇ ਕੰਮ ਕਰ ਰਿਹਾ ਹੈ ਅਤੇ ਪਰਿਵਾਰਾਂ ਨਾਲ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *