Breaking News
Smart Media Dashmesh Insurance Point

ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ

ਨਵੀਂ ਦਿੱਲੀ, 9 ਜੂਨ, ਪੰਜਾਬੀ ਦੁਨੀਆ ਬਿਊਰੋ :

ਨਰਿੰਦਰ ਮੋਦੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦਰੋਪਦੀ ਮੂਰਮੂ ਨੇ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁਕਵਾਈ।  ਇਸ ਤੋਂ ਇਲਾਵਾ ਰਾਜਨਾਥ ਸਿੰਘ , ਅਮਿਤ ਸਾਹ , ਨਿਤਿਨ ਗਡਕਰੀ ਨੇ ਸਹੁੰ ਚੁੱਕੀ ਹੈ। ਇਹ ਸਹੁੰ ਚੁੱਕ ਸਮਾਗਮ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ਵਿੱਚ ਸ਼ੁਰੂ ਹੋਇਆ।

ਇਸ ਸਮਾਗਮ ਵਿੱਚ 7 ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਰਿਲਾਇੰਸ ਗਰੁੱਪ ਦੇ ਚੇਅਰਮੈਨ ਮੁਕੇਸ਼ ਅੰਬਾਨੀ ਵੀ ਨਜ਼ਰ ਆਏ। ਇਸ ਮੌਕੇ ਦੇਸ਼ ਦੇ ਫਿਲਮੀ ਹਸਤੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ‘ਚ ਅਕਸ਼ੇ ਕੁਮਾਰ, ਸ਼ਾਹਰੁਖ ਖਾਨ, ਵਿਕਰਾਂਤ ਮੇਸੀ ਅਤੇ ਰਾਜਕੁਮਾਰ ਹਿਰਾਨੀ ਆਦਿ ਸ਼ਾਮਲ ਹਨ।

ਇਸ ਤੋਂ ਪਹਿਲਾਂ ਅੱਜ ਐਤਵਾਰ ਸਵੇਰੇ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਸ ਤੋਂ ਬਾਅਦ ਉਹ ਅਟਲ ਬਿਹਾਰੀ ਵਾਜਪਾਈ ਜੀ ਦੀ ਸਮਾਧੀ ਅਤੇ ਰਾਸ਼ਟਰੀ ਯੁੱਧ ਸਮਾਰਕ ‘ਤੇ ਵੀ ਗਏ। ਸਵੇਰੇ ਨਰਿੰਦਰ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਸੰਭਾਵਿਤ ਮੰਤਰੀਆਂ ਨਾਲ ਬੈਠਕ ਵੀ ਕੀਤੀ। ਇਸ ਦੌਰਾਨ ਵੱਖ ਵੱਖ ਭਾਜਪਾ ਤੇ ਗੱਠਜੋੜ ਆਗੂਆਂ ਵਲੋਂ ਸਹੁੰ ਚੁੱਕੀ ਜਾ ਰਹੀ ਹੈ। ਪੰਜਾਬ ਤੋਂ ਚੋਣਾਂ ਦੌਰਾਨ ਭਾਜਪਾ ਤੋਂ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੂੰ ਵੀ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *