Breaking News
Dashmesh GS Electricals Verka Smart Media Insurance Point Tav Prasad

ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 20 ਜੂਨ, ਪੰਜਾਬੀ ਦੁਨੀਆ ਬਿਊਰੋ :

ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਜਮਾਨਤ ਮਿਲ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਘੋਟਾਲੇ ਵਿੱਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਲੋਕ ਸਭਾ ਚੋਣਾਂ ਤੋਂ ਬਾਅਦ 2 ਜੂਨ ਨੂੰ ਸਰੈਂਡਰ ਕਰਕੇ ਉਹ ਦੁਬਾਰਾ ਤਿਹਾੜ ਜੇਲ੍ਹ ਚਲੇ ਗਏ ਸਨ। ਸਪੈਸ਼ਲ ਜੱਜ ਨਿਆਂ ਬਿੰਦੂ ਦੀ ਅਦਾਲਤ ਨੇ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਉਤੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ।

Leave a Reply

Your email address will not be published. Required fields are marked *