ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਦੇਣਾ ਪਵੇਗਾ 20,000 ਰੁ: ਦਾ ਜੁਰਮਾਨਾ
ਨਵੀਂ ਦਿੱਲੀ, 16 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਦਿੱਲੀ ਸਰਕਾਰ ਨੇ ਰਾਜਧਾਨੀ ਵਿਚ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP-III) ਤਹਿਤ ਸ਼ੁੱਕਰਵਾਰ ਤੋਂ BS-III ਪੈਟਰੋਲ ਅਤੇ BS-IV ਡੀਜ਼ਲ ਚਾਰ ਪਹੀਆ ਵਾਹਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਸਰਕਾਰ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ 20,000 ਰੁਪਏ ਦਾ ਜੁਰਮਾਨਾ ਕਰਨ ਦਾ ਵੀ ਹੁਕਮ ਸੁਣਾਇਆ ਹੈ। ਨਾਲ ਹੀ ਕਿਹਾ ਹੈ ਕਿ ਉਹ ਮੋਟਰ ਵਹੀਕਲ ਐਕਟ, 1988 ਦੀ ਧਾਰਾ 194(1) ਦੇ ਤਹਿਤ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਵੀ ਚਲਾਇਆ ਜਾਵੇਗਾ। ਹੁਕਮ ਵਿੱਚ ਕਿਹਾ ਗਿਆ ਹੈ, “ਦਿੱਲੀ ਵਿੱਚ ਰਜਿਸਟਰਡ ਕੋਈ ਵੀ BS-III ਮਾਪਦੰਡਾਂ ਜਾਂ ਇਸ ਤੋਂ ਹੇਠਾਂ ਦੇ ਡੀਜ਼ਲ ਸੰਚਾਲਿਤ ਮੀਡੀਅਮ ਗੁੱਡਜ਼ ਵਹੀਕਲਜ਼ (MGVs) ਦੇ ਦਿੱਲੀ ਵਿਚ, ਜ਼ਰੂਰੀ ਵਸਤੂਆਂ ਲੈ ਕੇ ਜਾਣ ਵਾਲੇ / ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਨੂੰ ਛੱਡ ਕੇ, ਆਦਿ ਨੂੰ ਚਲਾਉਣ ਉਤੇ ਪਾਬੰਦੀ ਹਵੇਗੀ।”
ਇਸ ਤੋਂ ਇਲਾਵਾ NCR ਰਾਜਾਂ ਤੋਂ ਅੰਤਰਰਾਜੀ ਬੱਸਾਂ ਜਿਵੇਂ ਕਿ EVs/CNG/BS-VI ਡੀਜ਼ਲ ਨੂੰ ਸ਼ਹਿਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਬੱਸਾਂ ਜਾਂ ਟੈਂਪੂ ਟਰੈਵਰਜ਼ ਨੂੰ ਛੱਡ ਕੇ, ਜਿਨ੍ਹਾਂ ਕੋਲ ਆਲ ਇੰਡੀਆ ਟੂਰਿਸਟ ਪਰਮਿਟ ਹੈ।
ਇਹ ਹੁਕਮ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਦਿੱਲੀ-ਐਨਸੀਆਰ ਵਿੱਚਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP-III) ਨੂੰ ਲਾਗੂ ਕਰਨ ਤੋਂ ਬਾਅਦ ਦਿੱਤੇ ਹਨ।
ਖਰਾਬ AQI ਅਤੇ ਇਸਦੇ ‘ਗੰਭੀਰ’ ਸ਼੍ਰੇਣੀ ਵਿੱਚ ਪਹੁੰਚਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਇਹ ਯੋਜਨਾ ਲਾਗੂ ਕੀਤੀ ਜਾ ਰਹੀ ਹੈ।