Breaking News
Dashmesh GS Electricals Verka Smart Media Insurance Point Tav Prasad

ਸਾਬਕਾ ਵਿਧਾਇਕ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਦੇ ਦਿੱਤੇ ਸੰਕੇਤ

ਕਿਹਾ, ਅਕਾਲੀ ਦਲ ਨੂੰ ਖੇਤਰੀ ਪਾਰਟੀ ਵਜੋਂ ਪੰਜਾਬ ‘ਚ ਮਜ਼ਬੂਤ ਹੋਣਾ ਜ਼ਰੂਰੀ

ਨਵੀਂ ਦਿੱਲੀ, 7 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚ ਐਸ ਫੂਲਕਾ ਨੇ ਇਹ ਸੰਕੇਤ ਦਿੱਤੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਕੇ ਪਾਰਟੀ ਦੀ ਸੇਵਾ ਕਰਨੀ ਚਾਹੁੰਦੇ ਹਨ।

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ 69 ਸਾਲਾ ਐਚ ਐਸ ਫੂਲਕਾ ਮਨੁੱਖੀ ਅਧਿਕਾਰ ਦੇ ਕਾਰਕੁੰਨ ਹਨ। ਉਨ੍ਹਾਂ ਨੇ 1984 ਦੇ ਦੰਗਾ ਪੀੜਤਾਂ ਦੇ ਕੇਸ ਸ਼੍ਰੋਮਣੀ ਕਮੇਟੀ ਵੱਲੋਂ ਲੜੇ ਅਤੇ ਅੱਜ ਵੀ ਲੜ ਰਹੇ ਹਨ। ਸ੍ਰੀ ਹਰਵਿੰਦਰ ਸਿੰਘ ਫੂਲਕਾ 2017 ‘ਚ ਦਾਖਾ ਅਸੈਂਬਲੀ ਹਲਕੇ ਤੋਂ ਚੋਣ ਜਿੱਤੇ ਸਨ ਪਰ ਬਾਅਦ ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਗਏ ਸਨ।

ਦੱਸਣਯੋਗ ਹੈ ਕਿ ਸੀ ਫੂਲਕਾ ਦਾ ਇਹ ਵਿਚਾਰ ਅਕਾਲ ਤਖਤ ਦੇ ਜੱਥੇਦਾਰ ਵੱਲੋਂ ਸੁਖਬੀਰ ਬਾਦਲ ਸਮੇਤ ਹੋਰ ਸੀਨੀਅਰ ਆਗੂਆਂ ਨੂੰ ਅਕਾਲ ਤਖਤ ਵੱਲੋਂ ਧਾਰਮਿਕ ਤੇ ਸਿਆਸੀ ਸਜ਼ਾ ਸੁਣਾਉਣ ਤੋਂ ਬਾਅਦ ਸਾਹਮਣੇ ਆਇਆ ਹੈ।

ਸ੍ਰੀ ਫੂਲਕਾ ਨੇ ਇੱਕ ਟੀ ਵੀ ਚੈਨਲ ‘ਤੇ ਕਿਹਾ ਕਿ ਅਕਾਲੀ ਦਲ ਖੇਤਰੀ ਪਾਰਟੀ ਵਜੋਂ ਪੰਜਾਬ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ ਅਤੇ ਉਹ ਇਸ ਵਿੱਚ ਸ਼ਾਮਲ ਹੋ ਕੇ ਸੇਵਾ ਕਰਨ ਦੇ ਚਾਹਵਾਨ ਹਨ। ਇਸ ਸੰਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਗੱਲਬਾਤ ਕੀਤੀ ਸੀ।

Leave a Reply

Your email address will not be published. Required fields are marked *