
ਨਵੀਂ ਦਿੱਲੀ, 4 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਮਾਣਯੋਗ ਅਦਾਲਤ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਏਐਨਆਈ ਨਿਊਜ਼ ਏਜੰਸੀ ਅਨੁਸਾਰ, ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ਾਂ ਦੀ ਮੰਗ ਵਾਲੀ ਇੱਕ ਹੋਰ ਜਨਹਿਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਬਹਿਸ ਦੌਰਾਨ ਦਿੱਲੀ ਹਾਈ ਕੋਰਟ ਨੇ ਜ਼ੁਬਾਨੀ ਟਿੱਪਣੀਆਂ ਕਰਦਿਆਂ ਕਿਹਾ ਕਿ ਕਈ ਵਾਰ ਵਿਅਕਤੀਗਤ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ। ਇਸ ਨਾਲ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਨਹੀਂ ਪਿਆ ਅਤੇ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ ਹੈ।