Breaking News
Smart Media Dashmesh Mohali Walk Smart Media Insurance Point Hardev Singh Ubha

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ

ਨਵੀਂ ਦਿੱਲੀ, 28 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ। ਉਹਨਾਂ ਨੇ ਏਮਜ਼ ਹਸਪਤਾਲ ਵਿਖੇ ਆਖਰੀ ਸਾਹ ਲਏ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਸਵੇਰੇ 8 ਵਜੇ ਕਾਂਗਰਸ ਦੇ ਮੁੱਖ ਦਫਤਰ ਲਿਆਂਦੀ ਜਾਵੇਗੀ, ਜਿੱਥੇ ਸਵੇਰੇ 8:30 ਤੋਂ 9:30 ਵਜੇ ਤੱਕ ਲੋਕ ਅਤੇ ਕਾਂਗਰਸੀ ਵਰਕਰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਟ ਕਰ ਸਕਣਗੇ। ਇਸ ਤੋਂ ਬਾਅਦ ਨਿਗਮਬੋਧ ਘਾਟ ‘ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਡਾਕਟਰ ਮਨਮੋਹਨ ਸਿੰਘ 2004 ਵਿੱਚ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣੇ। ਉਹਨਾਂ ਨੇ ਮਈ 2014 ਤੱਕ ਇਸ ਅਹੁਦੇ ‘ਤੇ ਦੋ ਕਾਰਜਕਾਲ ਪੂਰੇ ਕੀਤੇ। ਉਹ ਦੇਸ਼ ਦੇ ਪਹਿਲੇ ਸਿੱਖ ਅਤੇ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *