Breaking News
Smart Media Dashmesh Insurance Point

ਮਹਿੰਗਾਈ ਦੀ ਮਾਰ: LPG ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 7 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਦੇਸ਼ ਭਰ ਵਿਚ ਲੋਕਾਂ ਉਪਰ ਮਹਿੰਗਾਈ ਦਾ ਹੋਰ ਝਟਕਾ ਲੱਗਾ ਹੈ। ਸਰਕਾਰ ਨੇ ਕੱਲ੍ਹ ਤੋਂ ਐਲਪੀਜੀ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ 7 ਅਪ੍ਰੈਲ ਨੂੰ ਕਿਹਾ ਕਿ ਭਲਕੇ ਸਵੇਰ ਤੋਂ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਜਾਵੇਗਾ। ਇੱਕ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਕਿਹਾ ਕਿ 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀਆਂ ਕੀਮਤਾਂ ਹੁਣ 50 ਰੁਪਏ ਵੱਧ ਕੇ 853 ਰੁਪਏ ਹੋਵੇਗੀ।

ਘਰੇਲੂ ਐਲਪੀਜੀ ਸਿਲੰਡਰ ਹੁਣ ਉਜਵਲਾ ਲਾਭਪਾਤਰੀਆਂ ਲਈ 553 ਰੁਪਏ ਪ੍ਰਤੀ ਸਿਲੰਡਰ ਅਤੇ ਗੈਰ-ਉਜਵਲਾ ਲਾਭਪਾਤਰੀਆਂ ਲਈ 853 ਰੁਪਏ ਪ੍ਰਤੀ ਸਿਲੰਡਰ ਹੋਵੇਗਾ।

ਮੰਤਰੀ ਨੇ ਅੱਗੇ ਕਿਹਾ ਕਿ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧੇ ਦੀ ਹਰ 15 ਦਿਨਾਂ ਬਾਅਦ ਸਮੀਖਿਆ ਕੀਤੀ ਜਾਵੇਗੀ ਅਤੇ ਅੰਤਰਰਾਸ਼ਟਰੀ ਕੀਮਤਾਂ ਦੇ ਆਧਾਰ ‘ਤੇ ਬਦਲਿਆ ਜਾਵੇਗਾ।

Leave a Reply

Your email address will not be published. Required fields are marked *