Breaking News
Smart Media Insurance Point

ਲੋਕ ਸਭਾ ਚੋਣਾਂ: ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ, ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ: 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਲਈ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦਕਿ ਸੰਗਰੂਰ ਸੀਟ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਦੌਰਾਨ ਹੋਰ ਰਾਜਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *