Breaking News
Smart Media Dashmesh Mohali Walk Smart Media Insurance Point Hardev Singh Ubha

ਸਲਮਾਨ ਖਾਨ ਦੇ ਘਰ ‘ਤੇ 2 ਬਾਈਕ ਸਵਾਰਾਂ ਵੱਲੋਂ ਗੋਲੀਬਾਰੀ

ਮੁੰਬਈ, 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਐਤਵਾਰ ਸਵੇਰੇ ਕਰੀਬ 5 ਵਜੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਦੀ ਖਬਰ ਹੈ। ਮੁੰਬਈ ਦੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਦੋ ਬਾਈਕ ਸਵਾਰਾਂ ਨੇ 4 ਫਾਇਰ ਕੀਤੇ। ਇਸ ਨੂੰ ਦੇਖਦਿਆਂ ਉਹਨਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਾਂਚ ਵਿਚ ਜੁਟ ਗਈ ਹੈ। ਦੱਸਣਯੋਗ ਹੈ ਕਿ ਗੋਲੀਬਾਰੀ ਦੇ ਸਮੇਂ ਸਲਮਾਨ ਖਾਨ ਆਪਣੇ ਘਰ ਵਿੱਚ ਹੀ ਮੌਜੂਦ ਸਨ।

ਇਹ ਵੀ ਜ਼ਿਕਰਯੋਗ ਹੈ ਕਿ ਬੀਤੇ ਸਮੇਂ ਦੌਰਾਨ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਤੋਂ ਜਾਨੋਂ ਮਾਰਨ ਦੀਆਂ ਵੀ ਧਮਕੀਆਂ ਮਿਲੀਆਂ ਸਨ। ਮਾਰਚ 2023 ਵਿੱਚ, ਲਾਰੈਂਸ ਬਿਸ਼ਨੋਈ ਵੱਲੋਂ ਧਮਕੀ ਮਿਲਣ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਉਸਨੂੰ ਮਹਾਰਾਸ਼ਟਰ ਸਰਕਾਰ ਤੋਂ Y+ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ। ਜੂਨ 2022 ਵਿੱਚ ਸਲਮਾਨ ਅਤੇ ਉਸਦੇ ਪਿਤਾ ਸਲੀਮ ਖਾਨ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ ਸੀ, ਜਿਸ ਵਿੱਚ ਲਿਖਿਆ ਗਿਆ ਸੀ ਕਿ ਸਲਮਾਨ ਦਾ ਉਹੀ ਹਾਲ ਹੋਵੇਗਾ ਜੋ ਸਿੱਧੂ ਮੂਸੇਵਾਲਾ ਦਾ ਹੋਇਆ।

Leave a Reply

Your email address will not be published. Required fields are marked *