
ਨਵੀਂ ਦਿੱਲੀ: 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਅੱਜ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਲਈ 10 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਪਟਿਆਲਾ ਤੋਂ ਧਰਮਵੀਰ ਗਾਂਧੀ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦਕਿ ਸੰਗਰੂਰ ਸੀਟ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਤੋਂ 3 ਅਤੇ ਯੂਪੀ ਦੇ ਇਲਾਹਾਬਾਦ ਤੋਂ ਉਜਵਲ ਰੇਵਤੀ ਰਮਨ ਸਿੰਘ ਨੂੰ ਉਮੀਦਵਾਰਾਂ ਐਲਾਨ ਕੀਤਾ ਗਿਆ ਹੈ।
