Breaking News
Smart Media Dashmesh Mohali Walk Smart Media Insurance Point Hardev Singh Ubha

ED ਵੱਲੋਂ ਗੁਜਰਾਤ ਦੇ ਸਿਰਕੱਢ ਰੋਜ਼ਾਨਾ ਅਖ਼ਬਾਰ ਦਾ ਮਾਲਕ ਗ੍ਰਿਫ਼ਤਾਰ

ਅਹਿਮਦਾਬਾਦ, 16 ਮਈ, ਪੰਜਾਬੀ ਦੁਨੀਆ ਬਿਊਰੋ:

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਸਭ ਤੋਂ ਵੱਡੇ ਰੋਜ਼ਾਨਾ ਅਖ਼ਬਾਰ ਗੁਜਰਾਤ ਸਮਾਚਾਰ ਦੇ ਸਹਿ-ਮਾਲਕ ਬਾਹੂਬਲੀ ਸ਼ਾਹ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਕਰੀਬ 15 ਤੋਂ ਜ਼ਿਆਦਾ ਵਪਾਰਕ ਸੰਸਥਾਵਾਂ ਨਾਲ ਜੁੜੇ ਬਾਹੂਬਲੀ ਸ਼ਾਹ, ਨੂੰ ਕਈ ਸਥਾਨਾਂ ‘ਤੇ ਛਾਪੇਮਾਰੀ ਕਰਨ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ।

ਦੱਸਣਯੋਗ ਹੈ ਕਿ ਗੁਜਰਾਤ ਸਮਾਚਾਰ ਅਖ਼ਬਾਰ ਅਤੇ ਜੀਐਸਟੀਵੀ ਚੈਨਲ ਪ੍ਰਕਾਸ਼ਿਤ ਕਰਨ ਵਾਲੇ ਲੋਕ ਪ੍ਰਕਾਸ਼ਨ ਲਿਮਟਿਡ ਦੇ ਬਾਹੂਬਲੀ ਸ਼ਾਹ ਡਾਇਰੈਕਟਰ ਹਨ। ਗ੍ਰਿਫ਼ਤਾਰੀ ਤੋਂ ਬਾਅਦ, ਸ਼ਾਹ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਨੀ ਲਾਂਡਰਿੰਗ ਵਿਰੋਧੀ ਜਾਂਚ ਏਜੰਸੀ, ਈਡੀ ਨੇ ਅਜੇ ਤੱਕ ਗ੍ਰਿਫ਼ਤਾਰੀ ਦੇ ਕਾਰਨਾਂ ਦਾ ਵੇਰਵਾ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ।

ਸ਼ਾਹ ਦੀ ਗ੍ਰਿਫ਼ਤਾਰੀ ਨੇ ਇੱਕ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ, ਜਿਸ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ, ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਨੂੰ ਨਿਸ਼ਾਨਾ ਬਣਾ ਰਹੇ ਹਨ। ਦੋਵਾਂ ਪਾਰਟੀਆਂ ਨੇ ਭਾਜਪਾ ‘ਤੇ ਮੀਡੀਆ ਨੂੰ ਡਰਾਉਣ-ਧਮਕਾਉਣ ਅਤੇ ਚੁੱਪ ਕਰਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਅਤੇ ਇਸ ਨੂੰ ਸਿੱਧੇ ਤੌਰ ਉਤੇ ਪ੍ਰੈਸ ਦੀ ਆਜ਼ਾਦੀ ਉਤੇ ਹਮਲਾ ਦੱਸਿਆ ਹੈ।

ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਇਸ ਗ੍ਰਿਫ਼ਤਾਰੀ ਨੂੰ ਭਾਜਪਾ ਵੱਲੋਂ ਪ੍ਰੈਸ ਦੀ ਆਜ਼ਾਦੀ ਉਤੇ ਹਮਲਾ ਦੱਸਦਿਆਂ ਇਸ ਨੂੰ ਸਰਕਾਰ ਦੇ ਨਾਲ ਚੱਲਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਦੱਸਿਆ।

Leave a Reply

Your email address will not be published. Required fields are marked *