Breaking News
Smart Media Dashmesh Mohali Walk Smart Media Insurance Point Hardev Singh Ubha

ਵੱਡਾ ਹਾਦਸਾ: ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼, 200 ਤੋਂ ਵੱਧ ਯਾਤਰੀ ਸਨ ਸਵਾਰ

ਅਹਿਮਦਾਬਾਦ, 12 ਜੂਨ, ਪੰਜਾਬੀ ਦੁਨੀਆ ਬਿਊਰੋ:

ਅੱਜ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਹਵਾਈ ਹਾਦਸਾ ਵਾਪਰ ਗਿਆ ਹੈ। ਏਅਰ ਇੰਡੀਆ ਦਾ ਇੱਕ ਜਹਾਜ਼ ਜੋ ਅਹਿਮਦਾਬਾਦ ਤੋਂ ਲੰਦਨ ਜਾ ਰਿਹਾ ਸੀ, ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ।

ਸੂਤਰਾਂ ਮੁਤਾਬਕ ਇਸ ਜਹਾਜ਼ ਵਿੱਚ ਕਰੀਬ 242 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਜਹਾਜ ਦਾ ਪਿਛਲਾ ਹਿੱਸਾ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਇਹ ਘਟਨਾ ਵਾਪਰੀ। ਇਹ ਜਹਾਜ ਏਅਰਪੋਰਟ ਦੇ ਨਾਲ ਲਗਦੇ ਮੇਘਾਨੀ ਨਗਰ ਦੇ ਰਿਹਾਇਸ਼ੀ ਇਲਾਕੇ ਉਤੇ ਕੁਝ ਪ੍ਰਾਈਵੇਟ ਵਾਹਨਾਂ ਉੱਤੇ ਜਾ ਡਿੱਗਿਆ, ਜਿਸ ਨਾਲ ਪੂਰੇ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ। ਅਜੇ ਤੱਕ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਹਾਦਸੇ ਤੋਂ ਬਾਅਦ ਪੂਰਾ ਇਲਾਕਾ ਕਾਲੇ ਧੂੰਏਂ ਨਾਲ ਭਰ ਗਿਆ। ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *