Breaking News
Dashmesh GS Electricals Verka Smart Media Insurance Point Tav Prasad

ਕੁਦਰਤ ਦਾ ਕ੍ਰਿਸ਼ਮਾ: ਜਹਾਜ਼ ਹਾਦਸੇ ‘ਚ 2 ਯਾਤਰੀ ਜਿੰਦਾ ਬਚੇ, 240 ਦੀ ਮੌਤ

ਅਹਿਮਦਾਬਾਦ, 12 ਜੂਨ, ਪੰਜਾਬੀ ਦੁਨੀਆ ਬਿਊਰੋ :

ਅਹਿਮਦਾਬਾਦ ਵਿੱਚ ਅੱਜ ਏਅਰ ਇੰਡੀਆ ਦੇ ਇੱਕ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ 240 ਯਾਤਰੀਆਂ ਦੀ ਮੌਤ ਹੋ ਗਈ ਹੈ, ਜਦਕਿ 2 ਯਾਤਰੀ ਜਿੰਦਾ ਬਚ ਗਏ ਹਨ। ਇਸ ਨੂੰ ਕੁਦਰਤ ਦਾ ਕ੍ਰਿਸ਼ਮਾ ਹੀ ਕਿਹਾ ਜਾ ਸਕਦਾ ਹੈ।

ਅਹਿਮਦਾਬਾਦ ਦੇ ਪੁਲਿਸ ਕਮਿਸ਼ਨਰ ਜੀਐਸ ਮਲਿਕ ਨੇ ਪੁਸ਼ਟੀ ਕੀਤੀ ਕਿ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋਈ ਏਅਰ ਇੰਡੀਆ ਦੀ ਉਡਾਣ ਦੇ ਮਲਬੇ ਵਿੱਚੋਂ ਸੀਟ 11ਏ ਤੋਂ ਬਚਿਆ ਇੱਕ ਵਿਅਕਤੀ ਜ਼ਿੰਦਾ ਮਿਲਿਆ ਹੈ। ਯਾਤਰੀ ਦੀ ਪਛਾਣ ਰਮੇਸ਼ ਵਿਸ਼ਵਾਸ ਕੁਮਾਰ ਬੁਚਰਵੜਾ (38) ਵਜੋਂ ਹੋਈ ਹੈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।”

ਦੱਸਣਯੋਗ ਹੈ ਕਿ ਏਅਰ ਇੰਡੀਆ ਦੇ ਇਸ ਜਹਾਜ਼ ਵਿੱਚ 242 ਯਾਤਰੀ ਸਵਾਰ ਸਨ, ਜਿਹਨਾਂ ਵਿੱਚ 169 ਭਾਰਤੀ, 53 ਬ੍ਰਿਟਿਸ਼, 7 ਪੁਰਤਗਾਲੀ ਅਤੇ ਇੱਕ ਕੈਨੇਡੀਅਨ ਨਾਗਰਿਕ ਸ਼ਾਮਲ ਸਨ।

ਰਾਜ ਸਰਕਾਰ ਨੇ ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਸਬੰਧਤ ਵਿਅਕਤੀ ਕੰਟਰੋਲ ਰੂਮ ਨਾਲ ਫੋਨ ਨੰਬਰ 079-232-51900 ਅਤੇ ਮੋਬਾਈਲ ਨੰਬਰ 9978405304 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *