Breaking News
Dashmesh GS Electricals Verka Smart Media Insurance Point Tav Prasad

ਅਹਿਮਦਾਬਾਦ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ

ਅਹਿਮਦਾਬਾਦ, 13 ਜੂਨ, ਪੰਜਾਬੀ ਦੁਨੀਆ ਬਿਊਰੋ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ‘ਤੇ ਪਹੁੰਚੇ ਅਤੇ ਸਿੱਧੇ ਮੇਘਾਨੀਨਗਰ ਖੇਤਰ ਵਿੱਚ ਹਾਦਸੇ ਵਾਲੀ ਥਾਂ ‘ਤੇ ਚਲੇ ਗਏ।ਇਸ ਦੌਰਾਨ ਉਨ੍ਹਾਂ ਦੇ ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਮੌਜੂਦ ਸਨ।

ਸ੍ਰੀ ਮੋਦੀ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਹਸਪਤਾਲ ਵਿੱਚ ਜ਼ਖਮੀਆਂ ਨੂੰ ਮਿਲ ਰਹੇ ਹਨ।

ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਅਹਿਮਦਾਬਾਦ-ਲੰਡਨ ਉਡਾਣ ਦੇ ਦੁਖਦਾਈ ਹਾਦਸੇ ਵਿੱਚ ਬੋਇੰਗ 787-8 ਜਹਾਜ਼ ਵਿੱਚ ਸਵਾਰ 242 ਲੋਕਾਂ ਵਿੱਚੋਂ 241 ਦੀ ਮੌਤ ਹੋ ਗਈ, ਜਦਕਿ ਇਕ ਯਾਤਰੀ ਬਚ ਗਿਆ ਹੈ। ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਾਮਲ ਸਨ।

Leave a Reply

Your email address will not be published. Required fields are marked *