
ਨਵੀਂ ਦਿੱਲੀ, 21 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸਿਹਤ ਵਿਗੜ ਗਈ ਹੈ। ਇਸ ਲਈ ਸਿਹਤ ਵਿਗੜਨ ਕਾਰਨ ਉਨ੍ਹਾਂ ਦਾ ਮੱਧ ਪ੍ਰਦੇਸ਼ ਦੇ ਸਤਨਾ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਝਾਰਖੰਡ ਦੇ ਰਾਂਚੀ ਵਿੱਚ ਅੱਜ ਇੰਡੀਆ ਗੱਠਜੋੜ ਦੀ ਰੈਲੀ ਹੋਣੀ ਹੈ। ਇਸ ਨੂੰ ਉਲਗੁਲਾਨ ਰੈਲੀ ਦਾ ਨਾਂ ਦਿੱਤਾ ਗਿਆ ਹੈ। ਇਸ ਵਿੱਚ 28 ਪਾਰਟੀਆਂ ਦੇ ਆਗੂ ਸ਼ਮੂਲੀਅਤ ਕਰਨਗੇ। ਇਹ ਰੈਲੀ ਥੋੜ੍ਹੀ ਦੇਰ ‘ਚ ਸ਼ੁਰੂ ਹੋਵੇਗੀ। ਦੂਜੇ ਪਾਸੇ, ਕਾਂਗਰਸੀ ਨੇਤਾ ਪੀ. ਚਿਦੰਬਰਮ ਨੇ ਅੱਜ ਐਤਵਾਰ ਨੂੰ ਐਲਾਨ ਕੀਤਾ ਹੈ ਕਿ ਜੇਕਰ ਇੰਡੀਆ ਗੱਠਜੋੜ ਦੀ ਸਰਕਾਰ ਬਣੀ ਤਾਂ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਰੱਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਭਾਰਤੀ ਨਿਆਂਇਕ ਸੰਹਿਤਾ 2023 ਨੂੰ ਵੀ ਰੱਦ ਕਰ ਦਿੱਤਾ ਜਾਵੇਗਾ।